Canada

ਕੈਨੇਡਾ ਦੇ ਬਿਰਧ ਆਸ਼ਰਮ 'ਚ 32 ਲੋਕਾਂ ਦੇ ਮਾਰੇ ਜਾਣ ਦੀ ਸ਼ੰਕਾ

January 26, 2014 10:31 PM

ਓਟਾਵਾ- ਕੈਨੇਡਾ ਦੇ ਇਕ ਬਿਰਧ ਆਸ਼ਰਮ 'ਚ ਅੱਗ ਲੱਗਣ ਨਾਲ 32 ਲੋਕਾਂ ਦੇ ਮਾਰੇ ਜਾਣ ਦੀ ਸ਼ੰਕਾ ਹੈ। ਪੁਲਸ ਨੇ ਦੱਸਿਆ ਕਿ ਵੀਰਵਾਰ ਨੂੰ ਵਾਪਰੇ ਹਾਦਸੇ 'ਚ ਹੁਣ ਤੱਕ 8 ਲਾਸ਼ਾਂ ਬਾਹਰ ਕੱਢੀਆਂ ਜਾ ਚੁੱਕੀਆਂ ਹਨ ਪਰ ਹਾਲੇ ਵੀ 24 ਲੋਕ ਲਾਪਤਾ ਹਨ। ਪੁਲਸ ਨੇ ਉਨ੍ਹਾਂ ਦੇ ਵੀ ਇਸ ਹਾਦਸੇ 'ਚ ਮਾਰੇ ਜਾਣ ਦੀ ਸ਼ੰਕਾ ਪ੍ਰਗਟ ਕੀਤੀ ਹੈ।

 


ਅੱਗ ਬੁਝਾਉਣ ਲਈ ਵਰਤਿਆ ਗਿਆ ਪਾਣੀ ਬਰਫ ਬਣ ਚੁੱਕਾ ਹੈ ਅਤੇ ਹੁਣ ਉਸ ਨੂੰ ਇਸ ਤਰ੍ਹਾਂ ਪਿਘਲਾਉਣਾ ਇਕ ਵੱਡੀ ਚੁਣੌਤੀ ਹੈ ਤਾਂਕਿ ਬਰਫ 'ਚ ਫਸੀਆਂ ਲਾਸ਼ਾਂ ਨੂੰ ਕਿਸੇ ਤਰ੍ਹਾਂ ਦਾ ਨੁਕਸਾਨ ਨਾ ਪਹੁੰਚੇ।

Have something to say? Post your comment
Copyright © 2012 Calgary Indians All rights reserved. Terms & Conditions Privacy Policy